Skip to main content

Japji Sahib series-1 (Punjabi/English)

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ONE UNIVERSAL CREATOR GOD. THE NAME IS TRUTH. CREATIVE BEING PERSONIFIED. NO FEAR. NO HATRED. IMAGE OF THE UNDYING, BEYOND BIRTH, SELF-EXISTENT. BY GURU'S GRACE ~ ॥ ਜਪੁ ॥ ਇਸ ਸਾਰੀ ਬਾਣੀ ਦਾ ਨਾਮ 'ਜਪੁ' ਹੈ । CHANT AND MEDITATE: ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥ ਹੇ ਨਾਨਕ ! ਅਕਾਲ ਪੁਰਖ ਮੁੱਢ ਤੋਂ ਹੋਂਦ ਵਾਲਾ ਹੈ, ਜੁਗਾਂ ਦੇ ਮੁੱਢ ਤੋਂ ਮੌਜੂਦ ਹੈ । ਇਸ ਵੇਲੇ ਭੀ ਮੌਜੂਦ ਹੈ ਤੇ ਅਗਾਂਹ ਨੂੰ ਭੀ ਹੋਂਦ ਵਾਲਾ ਰਹੇਗਾ । ੧ । TRUE IN THE PRIMAL BEGINNING. TRUE THROUGHOUT THE AGES. TRUE HERE AND NOW. O NANAK, FOREVER AND EVER TRUE. || 1 || ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ...

Japji Sahib series-1 (Punjabi/English)

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ONE UNIVERSAL CREATOR GOD. THE NAME IS TRUTH.
CREATIVE BEING PERSONIFIED. NO FEAR. NO HATRED.
IMAGE OF THE UNDYING, BEYOND BIRTH,
SELF-EXISTENT. BY GURU'S GRACE ~

॥ ਜਪੁ ॥

ਇਸ ਸਾਰੀ ਬਾਣੀ ਦਾ ਨਾਮ 'ਜਪੁ' ਹੈ ।

CHANT AND MEDITATE:

ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥

ਹੇ ਨਾਨਕ ! ਅਕਾਲ ਪੁਰਖ ਮੁੱਢ ਤੋਂ ਹੋਂਦ ਵਾਲਾ ਹੈ, ਜੁਗਾਂ ਦੇ ਮੁੱਢ ਤੋਂ ਮੌਜੂਦ ਹੈ । ਇਸ ਵੇਲੇ ਭੀ ਮੌਜੂਦ ਹੈ ਤੇ ਅਗਾਂਹ ਨੂੰ ਭੀ ਹੋਂਦ ਵਾਲਾ ਰਹੇਗਾ । ੧ ।

TRUE IN THE PRIMAL BEGINNING. TRUE THROUGHOUT THE AGES.
TRUE HERE AND NOW. O NANAK, FOREVER AND EVER TRUE. || 1 ||

ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥

ਜੇ ਮੈਂ ਲੱਖ ਵਾਰੀ (ਭੀ) (ਇਸ਼ਨਾਨ ਆਦਿਕ ਨਾਲ ਸਰੀਰ ਦੀ) ਸੁੱਚ ਰੱਖਾਂ, (ਤਾਂ ਭੀ ਇਸ ਤਰ੍ਹਾਂ) ਸੁੱਚ ਰੱਖਣ ਨਾਲ (ਮਨ ਦੀ) ਸੁੱਚ ਨਹੀਂ ਰਹਿ ਸਕਦੀ । ਜੇ ਮੈਂ (ਸਰੀਰ ਦੀ) ਇਕ-ਤਾਰ ਸਮਾਧੀ ਲਾਈ ਰੱਖਾਂ; (ਤਾਂ ਭੀ ਇਸ ਤਰ੍ਹਾਂ) ਚੁੱਪ ਕਰ ਰਹਿਣ ਨਾਲ ਮਨ ਦੀ ਸ਼ਾਂਤੀ ਨਹੀਂ ਹੋ ਸਕਦੀ ।ਜੇ ਮੈਂ ਸਾਰੇ ਭਵਣਾਂ ਦੇ ਪਦਾਰਥਾਂ ਦੇ ਢੇਰ (ਭੀ) ਸਾਂਭ ਲਵਾਂ, ਤਾਂ ਭੀ ਤ੍ਰਿਸ਼ਨਾ ਦੇ ਅਧੀਨ ਰਿਹਾਂ ਤ੍ਰਿਸ਼ਨਾ ਦੂਰ ਨਹੀਂ ਹੋ ਸਕਦੀ। ਜੇ (ਮੇਰੇ ਵਿਚ) ਹਜ਼ਾਰਾਂ ਤੇ ਲੱਖਾਂ ਚਤੁਰਾਈਆਂ ਹੋਵਣ, (ਤਾਂ ਭੀ ਉਹਨਾਂ ਵਿਚੋਂ) ਇਕ ਭੀ ਚਤੁਰਾਈ ਸਾਥ ਨਹੀਂ ਦੇਂਦੀ।ਤਾਂ ਫਿਰ) ਅਕਾਲ ਪੁਰਖ ਦਾ ਪਰਕਾਸ਼ ਹੋਣ ਲਈ ਯੋਗ ਕਿਵੇਂ ਬਣ ਸਕੀਦਾ ਹੈ (ਅਤੇ ਸਾਡੇ ਅੰਦਰ ਦਾ) ਕੂੜ ਦਾ ਪਰਦਾ ਕਿਵੇਂ ਟੁੱਟ ਸਕਦਾ ਹੈ ? ਰਜ਼ਾ ਦੇ ਮਾਲਕ ਅਕਾਲ ਪੁਰਖ ਦੇ ਹੁਕਮ ਵਿਚ ਤੁਰਨਾ-(ਇਹੀ ਇਕ ਵਿਧੀ ਹੈ)। ਹੇ ਨਾਨਕ ! (ਇਹ ਵਿਧੀ) ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ, ਲਿਖੀ ਚਲੀ ਆ ਰਹੀ ਹੈ । ੧ ।

By thinking, He cannot be reduced to thought, even by thinking hundreds of thousands of times. By remaining silent, inner silence is not obtained, even by remaining lovingly absorbed deep within. The hunger of the hungry is not appeased, even by piling up loads of worldly goods. Hundreds of thousands of clever tricks, but not even one of them will go along with you in the end. So how can you become truthful? And how can the veil of illusion be torn away? O Nanak, it is written that you shall obey the Hukam of His Command, and walk in the Way of His Will. || 1 ||

 ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥ ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥ ਹੁਕਮੈ ਨੰ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥ 

ਅਕਾਲ ਪੁਰਖ ਦੇ ਹੁਕਮ ਅਨੁਸਾਰ ਸਾਰੇ ਸਰੀਰ ਬਣਦੇ ਹਨ, (ਪਰ ਇਹ) ਹੁਕਮ ਦੱਸਿਆ ਨਹੀਂ ਜਾ ਸਕਦਾ ਕਿ ਕਿਹੋ ਜਿਹਾ ਹੈ। ਰੱਬ ਦੇ ਹੁਕਮ ਅਨੁਸਾਰ ਹੀ ਸਾਰੇ ਜੀਵ ਜੰਮ ਪੈਂਦੇ ਹਨ ਅਤੇ ਹੁਕਮ ਅਨੁਸਾਰ ਹੀ (ਰੱਬ ਦੇ ਦਰ 'ਤੇ) ਸ਼ੋਭਾ ਮਿਲਦੀ ਹੈ।ਰੱਬ ਦੇ ਹੁਕਮ ਵਿਚ ਕੋਈ ਮਨੁੱਖ ਚੰਗਾ (ਬਣ ਜਾਂਦਾ) ਹੈ, ਕੋਈ ਭੈੜਾ। ਉਸ ਦੇ ਹੁਕਮ ਵਿਚ ਹੀ (ਆਪਣੇ ਕੀਤੇ ਹੋਏ ਕਰਮਾਂ ਦੇ) ਲਿਖੇ ਅਨੁਸਾਰ ਦੁੱਖ ਤੇ ਸੁਖ ਭੋਗੀਦੇ ਹਨ। ਹੁਕਮ ਵਿਚ ਹੀ ਕਦੀ ਮਨੁੱਖਾਂ ਉੱਤੇ (ਅਕਾਲ ਪੁਰਖ ਦੇ ਦਰ ਤੋਂ) ਬਖ਼ਸ਼ਸ਼ ਹੁੰਦੀ ਹੈ, ਅਤੇ ਉਸ ਦੇ ਹੁਕਮ ਵਿਚ ਹੀ ਕਈ ਮਨੁੱਖ ਨਿੱਤ ਜਨਮ ਮਰਨ ਦੇ ਗੇੜ ਵਿਚ ਭਵਾਈਦੇ ਹਨ। ਹਰੇਕ ਜੀਵ ਰੱਬ ਦੇ ਹੁਕਮ ਵਿਚ ਹੀ ਹੈ, ਕੋਈ ਜੀਵ ਹੁਕਮ ਤੋਂ ਬਾਹਰ (ਭਾਵ, ਹੁਕਮ ਤੋਂ ਆਕੀ) ਨਹੀਂ ਹੋ ਸਕਦਾ। ਹੇ ਨਾਨਕ ! ਜੇ ਕੋਈ ਮਨੁੱਖ ਅਕਾਲ ਪੁਰਖ ਦੇ ਹੁਕਮ ਨੂੰ ਸਮਝ ਲਏ ਤਾਂ ਫਿਰ ਉਹ ਸੁਆਰਥ ਦੀਆਂ ਗੱਲਾਂ ਨਹੀਂ ਕਰਦਾ (ਭਾਵ, ਫਿਰ ਉਹ ਸੁਆਰਥੀ ਜੀਵਨ ਛੱਡ ਦੇਂਦਾ ਹੈ) ।੨।
ਗਾਵੈ ਕੋ ਦੋ ਤਾਣੁ ਹੋਵੈ ਕਿਸੈ ਤਾਣੁ ॥ ਗਾਵੈ ਕੋ ਦਾਤਿ ਜਾਣੈ ਨੀਸਾਣੁ ॥ ਗਾਵੈ ਕੋ ਗੁਣ ਵਡਿਆਈਆ ਚਾਰ ॥ ਗਾਵੈ ਕੋ 5 ਵਿਦਿਆ ਵਿਖਮੁ ਵੀਚਾਰੁ ॥ ਗਾਵੈ ਕੋ ਸਾਜਿ ਕਰੇ ਤਨੁ ਖੇਹ ॥ ਗਾਵੈ ਕੋ ਜੀਅ ਲੈ ਫਿਰਿ ਦੇਹ ॥ ਗਾਵੈ ਕੋ ਜਾਪੈ ਦਿਸੈ ਦੂਰਿ ॥ ਗਾਵੈ ਕੋ ਵੇਖੈ ਹਾਦਰਾ ਹਦੂਰਿ ॥ ਕਥਨਾ ਕਥੀ ਨ ਆਵੈ ਤੋਟਿ ॥ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥ ਦੇਦਾ ਦੇ ਲੈਦੇ ਥਕਿ ਪਾਹਿ ॥ ਜੁਗਾ ਜੁਗੰਤਰਿ ਖਾਹੀ ਖਾਹਿ ॥ ਹੁਕਮੀ ਹੁਕਮੁ ਚਲਾਏ ਰਾਹੁ ॥ ਨਾਨਕ ਵਿਗਸੈ ਵੇਪਰਵਾਹੁ ॥੩॥

 ਜਿਸ ਕਿਸੇ ਮਨੁੱਖ ਨੂੰ ਸਮਰਥਾ ਹੁੰਦੀ ਹੈ, ਉਹ ਰੱਬ ਦੇ ਤਾਣ ਨੂੰ ਗਾਉਂਦਾ ਹੈ, (ਭਾਵ, ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਉਸ ਦੇ ਉਹ ਕੰਮ ਕਥਨ ਕਰਦਾ ਹੈ, ਜਿਨ੍ਹਾਂ ਤੋਂ ਉਸ ਦੀ ਵੱਡੀ ਤਾਕਤ ਪਰਗਟ ਹੋਵੇ)। ਕੋਈ ਮਨੁੱਖ ਉਸ ਦੀਆਂ ਦਾਤਾਂ ਨੂੰ ਹੀ ਗਾਉਂਦਾ ਹੈ, (ਕਿਉਂਕਿ ਇਹਨਾਂ ਦਾਤਾਂ ਨੂੰ ਉਹ ਰੱਬ ਦੀ ਰਹਿਮਤ ਦਾ) ਨਿਸ਼ਾਨ ਸਮਝਦਾ ਹੈ।ਕੋਈ ਮਨੁੱਖ ਰੱਬ ਦੇ ਸੋਹਣੇ ਗੁਣ ਤੇ ਸੋਹਣੀਆਂ ਵਡਿਆਈਆਂ ਵਰਣਨ ਕਰਦਾ ਹੈ। ਕੋਈ ਮਨੁੱਖ ਵਿੱਦਿਆ ਦੇ ਬਲ ਨਾਲ ਅਕਾਲ ਪੁਰਖ ਦੇ ਕਠਨ ਗਿਆਨ ਨੂੰ ਗਾਉਂਦਾ ਹੈ (ਭਾਵ, ਸ਼ਾਸਤਰ ਆਦਿਕ ਦੁਆਰਾ ਆਤਮਕ ਫਿਲਾਸਫ਼ੀ ਦੇ ਔਖੇ ਵਿਸ਼ਿਆਂ 'ਤੇ ਵਿਚਾਰ ਕਰਦਾ ਹੈ)।ਕੋਈ ਮਨੁੱਖ ਇਉਂ ਗਾਉਂਦਾ ਹੈ, ‘ਅਕਾਲ ਪੁਰਖ ਸਰੀਰ ਨੂੰ ਬਣਾ ਕੇ (ਫਿਰ) ਸੁਆਹ ਕਰ ਦੇਂਦਾ ਹੈ'। ਕੋਈ ਇਉਂ ਗਾਉਂਦਾ ਹੈ, ‘ਹਰੀ (ਸਰੀਰਾਂ ਵਿਚੋਂ) ਜਿੰਦਾਂ ਕੱਢ ਕੇ ਫਿਰ (ਦੂਜੇ ਸਰੀਰਾਂ ਵਿਚ) ਪਾ ਦੇਂਦਾ वै।ਜਾਪੈ-ਜਾਪਦਾ ਹੈ, ਪਰਤੀਤ ਹੁੰਦਾ ਹੈ। ਹਾਦਰਾ ਹਦੂਰਿ-ਹਾਜ਼ਰ ਨਾਜ਼ਰ, ਸਭ ਥਾਈਂ ਹਾਜ਼ਰ। ਕੋਈ ਮਨੁੱਖ ਆਖਦਾ ਹੈ, 'ਅਕਾਲ ਪੁਰਖ ਦੂਰ ਜਾਪਦਾ ਹੈ, ਦੂਰ ਦਿੱਸਦਾ ਹੈ': ਪਰ ਕੋਈ ਆਖਦਾ ਹੈ, (ਨਹੀਂ, ਨੇੜੇ ਹੈ), ਸਭ ਥਾਈਂ ਹਾਜ਼ਰ ਹੈ, ਸਭ ਨੂੰ ਵੇਖ ਰਿਹਾ ਹੈ'।ਕ੍ਰੋੜਾਂ ਹੀ ਜੀਵਾਂ ਨੇ ਬੇਅੰਤ ਵਾਰੀ (ਅਕਾਲ ਪੁਰਖ ਦੇ ਹੁਕਮ ਦਾ) ਵਰਣਨ ਕੀਤਾ ਹੈ, ਪਰ ਹੁਕਮ ਦੇ ਵਰਣਨ ਕਰਨ ਦੀ ਤੋਟ ਨਹੀਂ ਆ ਸਕੀ (ਭਾਵ, ਵਰਣਨ ਕਰ ਕਰ ਕੇ ਹੁਕਮ ਦਾ ਅੰਤ ਨਹੀਂ ਪੈ ਸਕਿਆ, ਹੁਕਮ ਦਾ ਸਹੀ ਸਰੂਪ ਨਹੀਂ ਲੱਭ ਸਕਿਆ)।ਦਾਤਾਰ ਅਕਾਲ ਪੁਰਖ (ਸਭ ਜੀਆਂ ਨੂੰ ਰਿਜ਼ਕ) ਦੇ ਰਿਹਾ ਹੈ, ਪਰ ਜੀਵ ਲੈ ਲੈ ਕੇ ਥੱਕ ਪੈਂਦੇ ਹਨ। (ਸਭ ਜੀਵ) ਸਦਾ ਤੋਂ ਹੀ (ਰੱਬ ਦੇ ਦਿੱਤੇ ਪਦਾਰਥ) ਖਾਂਦੇ ਚਲੇ ਆ ਰਹੇ ਹਨ।ਹੁਕਮੀ-ਹੁਕਮ ਦਾ ਮਾਲਕ ਅਕਾਲ ਪੁਰਖ। ਹੁਕਮੀ ਹੁਕਮੁ-ਹੁਕਮ ਵਾਲੇ ਹਰੀ ਦਾ ਹੁਕਮ। ਰਾਹੁ-ਰਸਤਾ, ਸੰਸਾਰ ਦੀ ਕਾਰ। ਨਾਨਕ-ਹੇ ਨਾਨਕ ! ਵਿਗਸੈ-ਖਿੜ ਰਿਹਾ ਹੈ, ਪਰਸੰਨ ਹੈ। ਵੇਪਰਵਾਹੁ-ਬੇਫਿਕਰ, ਚਿੰਤਾ ਤੋਂ ਰਹਿਤ । ੩ ।

Some sing of His Power-who has that Power? Some sing of His Gifts, and know His Sign and Insignia. Some sing of His Glorious Virtues, Greatness and Beauty. Some sing of knowledge obtained of Him, through difficult philosophical studies. Some sing that He fashions the body, and then again reduces it to dust. Some sing that He takes life away, and then again restores it. Some sing that He seems so very far away. Some sing that He watches over us, face to face, ever-present. There is no shortage of those who preach and teach. Millions upon millions offer millions of sermons and stories. The Great Giver keeps on giving, while those who receive grow weary of receiving. Throughout the ages, consumers consume. The Commander, by His Command, leads us to walk on the Path. O Nanak, He blossoms forth, Carefree and Untroubled. || 3 ||

ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥ ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥ ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥ ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥ 

ਅਕਾਲ ਪੁਰਖ ਸਦਾ-ਥਿਰ ਰਹਿਣ ਵਾਲਾ ਹੀ ਹੈ, ਉਸ ਦਾ ਨੀਯਮ ਭੀ ਸਦਾ ਅਟੱਲ ਹੈ। ਉਸ ਦੀ ਬੋਲੀ ਪ੍ਰੇਮ ਹੈ ਅਤੇ ਉਹ ਆਪ ਅਕਾਲ ਪੁਰਖ ਬੇਅੰਤ ਹੈ। ਅਸੀ ਜੀਵ ਉਸ ਪਾਸੋਂ ਦਾਤਾਂ ਮੰਗਦੇ ਹਾਂ ਤੇ ਆਖਦੇ ਹਾਂ, (ਹੇ ਹਰੀ ! ਸਾਨੂੰ ਦਾਤਾਂ) ਦੇਹ। ਉਹ ਦਾਤਾਰ ਬਖ਼ਸ਼ਸ਼ਾਂ ਕਰਦਾ ਹੈ।(ਜੇ ਸਾਰੀਆਂ ਦਾਤਾਂ ਉਹ ਆਪ ਹੀ ਬਖਸ਼ ਰਿਹਾ ਹੈ ਤਾਂ) ਫਿਰ ਅਸੀ ਕਿਹੜੀ ਭੇਟਾ ਉਸ ਅਕਾਲ ਪੁਰਖ ਦੇ ਅੱਗੇ ਰੱਖੀਏ, ਜਿਸ ਦੇ ਸਦਕੇ ਸਾਨੂੰ ਉਸ ਦਾ ਦਰਬਾਰ ਦਿੱਸ ਪਏ ? ਅਸੀ ਮੂੰਹੋਂ ਕਿਹੜਾ ਬਚਨ ਬੋਲੀਏ (ਭਾਵ, ਕਿਹੋ ਜਿਹੀ ਅਰਦਾਸ ਕਰੀਏ) ਜਿਸ ਨੂੰ ਸੁਣ ਕੇ ਉਹ ਹਰੀ (ਸਾਨੂੰ) ਪਿਆਰ ਕਰੇ । ਪੂਰਨ ਖਿੜਾਉ ਦਾ ਸਮਾਂ ਹੋਵੇ (ਭਾਵ, ਪ੍ਰਭਾਤ ਵੇਲਾ ਹੋਵੇ), ਨਾਮ (ਸਿਮਰੀਏ) ਤੇ ਉਸ ਦੀਆਂ ਵਡਿਆਈਆਂ ਦੀ ਵਿਚਾਰ ਕਰੀਏ । (ਇਸ ਤਰ੍ਹਾਂ) ਪ੍ਰਭੂ ਦੀ ਮਿਹਰ ਨਾਲ 'ਸਿਫਤਿ-ਰੂਪ ਪਟੋਲਾ ਮਿਲਦਾ ਹੈ, ਉਸ ਦੀ ਕ੍ਰਿਪਾ-ਦ੍ਰਿਸ਼ਟੀ ਨਾਲ ‘ਕੂੜ ਦੀ ਪਾਲਿ' ਤੋਂ ਖ਼ਲਾਸੀ ਹੁੰਦੀ ਹੈ ਤੇ ਰੱਬ ਦਾ ਦਰ ਪ੍ਰਾਪਤ ਹੋ ਜਾਂਦਾ ਹੈ। ਹੇ ਨਾਨਕ ! ਇਸ ਤਰ੍ਹਾਂ ਇਹ ਸਮਝ ਆ ਜਾਂਦੀ ਹੈ ਕਿ ਉਹ ਹੋਂਦ ਦਾ ਮਾਲਕ ਅਕਾਲ ਪੁਰਖ ਸਭ ਥਾਈਂ ਭਰਪੂਰ ਹੈ ।੪।

True is the Master, True is His Name-speak it with infinite love. People beg and pray, "Give to us, give to us", and the Great Giver gives His Gifts. So what offering can we place before Him, by which we might see the Darbaar of His Court? What words can we speak to evoke His Love? In the Amrit Vaylaa, the ambrosial hours before dawn, chant the True Name, and contemplate His Glorious Greatness. By the karma of past actions, the robe of this physical body is obtained. By His Grace, the Gate of Liberation is found. O Nanak, know this well: the True One Himself is All. || 4 || 
ਥਾਪਿਆ ਨ ਜਾਇ ਕੀਤਾ ਨ ਹੋਇ ॥ ਆਪੇ ਆਪਿ ਨਿਰੰਜਨੁ ਸੋਇ ॥ ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥ ਨਾਨਕ ਗਾਵੀਐ ਗੁਣੀ ਨਿਧਾਨੁ ॥ ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥ ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥

ਉਹ ਅਕਾਲ ਪੁਰਖ ਮਾਇਆ ਦੇ ਪਰਭਾਵ ਤੋਂ ਪਰੇ ਹੈ (ਕਿਉਂਕਿ) ਉਹ ਨਿਰੋਲ ਆਪ ਹੀ ਆਪ ਹੈ, ਨਾ ਉਹ ਪੈਦਾ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਸਾਡਾ ਬਣਾਇਆ ਬਣਦਾ ਹੈ।ਜਿਸ ਮਨੁੱਖ ਨੇ ਉਸ ਅਕਾਲ ਪੁਰਖ ਨੂੰ ਸਿਮਰਿਆ ਹੈ, ਉਸ ਨੇ ਹੀ ਵਡਿਆਈ ਪਾ ਲਈ ਹੈ। ਹੋ ਨਾਨਕ ! (ਆਓ) ਅਸੀਂ ਭੀ ਉਸ ਗੁਣਾਂ ਦੇ ਖ਼ਜ਼ਾਨੇ ਹਰੀ ਦੀ ਸਿਫ਼ਤਿ-ਸਾਲਾਹ ਕਰੀਏ।(ਆਓ, ਅਕਾਲ ਪੁਰਖ ਦੇ ਗੁਣ) ਗਾਵੀਏ ਤੇ ਸੁਣੀਏ ਅਤੇ ਆਪਣੇ ਮਨ ਵਿਚ ਉਸਦਾ ਪ੍ਰੇਮ ਟਿਕਾਈਏ। (ਜੋ ਮਨੁੱਖ ਇਹ ਆਹਰ ਕਰਦਾ ਹੈ, ਉਹ) ਆਪਣਾ ਦੁੱਖ ਦੂਰ ਕਰਕੇ ਸੁੱਖ ਨੂੰ ਹਿਰਦੇ ਵਿਚ ਵਸਾ ਲੈਂਦਾ ਹੈ। (ਪਰ ਉਸ ਰੱਬ ਦਾ) ਨਾਮ ਤੇ ਗਿਆਨ ਗੁਰੂ ਦੀ ਰਾਹੀਂ (ਪ੍ਰਾਪਤ ਹੁੰਦਾ ਹੈ)। ਗੁਰੂ ਦੀ ਰਾਹੀਂ ਹੀ (ਇਹ ਪਰਤੀਤ ਆਉਂਦੀ ਹੈ ਕਿ) ਉਹ ਹਰੀ ਸਭ ਥਾਈਂ ਵਿਆਪਕ ਹੈ। ਗੁਰੂ ਹੀ (ਸਾਡੇ ਲਈ) ਸ਼ਿਵ ਹੈ, ਗੁਰੂ ਹੀ (ਸਾਡੇ ਲਈ) ਗੋਰਖ ਤੇ ਬ੍ਰਹਮਾ ਹੈ ਅਤੇ ਗੁਰੂ ਹੀ (ਸਾਡੇ ਲਈ) ਮਾਈ ਪਾਰਬਤੀ ਹੈ। ਉਂਝ (ਇਸ ਅਕਾਲ ਪੁਰਖ ਦੇ ਹੁਕਮ ਨੂੰ) ਜੇ ਮੈਂ ਸਮਝ, (ਭੀ) ਲਵਾਂ, (ਤਾਂ ਭੀ) ਉਸ ਦਾ ਵਰਣਨ ਨਹੀਂ ਕਰ ਸਕਦਾ। (ਅਕਾਲ ਪੁਰਖ ਦੇ ਹੁਕਮ ਦਾ) ਕਥਨ ਨਹੀਂ ਕੀਤਾ ਜਾ ਸਕਦਾ। (ਮੇਰੀ ਤਾਂ) ਹੇ ਸਤਿਗੁਰੂ ! (ਤੇਰੇ ਅੱਗੇ ਅਰਦਾਸ ਹੈ ਕਿ) ਮੈਨੂੰ ਇਕ ਸਮਝ ਦੇਹ ਕਿ ਜਿਹੜਾ ਸਭਨਾਂ ਜੀਵਾਂ ਨੂੰ ਦਾਤਾਂ ਦੇਣ ਵਾਲਾ ਇਕ ਰੱਬ ਹੈ, ਮੈਂ ਉਸ ਨੂੰ ਭੁਲਾ ਨਾ ਦਿਆਂ ।੫।

He cannot be established, He cannot be created. He Himself is Immaculate and Pure. Those who serve Him are honored. O Nanak, sing of the Lord, the Treasure of Excellence. Sing, and listen, and let your mind be filled with love. Your pain shall be sent far away, and peace shall come to your home. The Guru's Word is the Sound-current of the Naad; the Guru's Word is the Wisdom of the Vedas; the Guru's Word is all-pervading. The Guru is Shiva, the Guru is Vishnu and Brahma; the Guru is Paarvati. Even knowing God, I cannot describe Him; He cannot be described in words. The Guru has given me this one understanding: there is only the One, the Giver of all souls. May I never forget Him! || 

Next five pauris (6-10) are coming soon.😊

Waheguru ji ka Khalsa Waheguru ji ki Fateh 🙏 

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਹਿ।✨

Comments

Popular posts from this blog

Shri Guru Granth Sahib Ji (Punjabi/English)

1. 📜 Introduction & Reverence English: Sri Guru Granth Sahib Ji is the eternal, living Guru of the Sikhs—more than a scripture, it is the embodiment of the ten Sikh Gurus. Compiled first by Guru Arjan Dev Ji in 1604 as the Adi Granth, it was declared the final Guru by Guru Gobind Singh Ji in 1708, with the addition of Guru Tegh Bahadur Ji’s hymns . Punjabi (Gurmukhi): ਸਤਿਗੁਰੂ ਗ੍ਰੰਥ ਸਾਹਿਬ ਜੀ ਸਿਰਫ਼ ਪਵਿੱਤਰ ਗ੍ਰੰਥ ਹੀ ਨਹੀਂ, ਬਲਕਿ ਦਸ ਗੁਰੂਆਂ ਦਾ ਜੀਵੰਤ ਰੂਪ ਹੈ। 1604 ਵਿੱਚ ਗੁਰੂ ਅਰਜਨ ਦੇਵ ਜੀ ਨੇ ਇਹਨੂੰ “ਆਦੀ ਗ੍ਰੰਥ” ਵਜੋਂ ਤਿਆਰ ਕੀਤਾ। 1708 ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਨੂੰ ਅੰਤਿਮ ਗੁਰੂ ਘੋਸ਼ਿਤ ਕੀਤਾ ਸੀ, ਜਿਸ ਵਿੱਚ ਗੁਰੂ ਤੇਘ ਬਹਾਦਰ ਜੀ ਦੀ ਰਚਨਾ ਜੋੜੀ ਗਈ। 2. 📖 Pages, Hymns & Authors English: The Granth spans 1,430 Angs (pages) and contains 5,894 hymns (shabads) by six Sikh Gurus, 17 Bhagats (saints), 11 Bhatts, and other poets . Guru contributions: Guru Nanak: 974 hymns Guru Angad: 62 Guru Amar Das: 907 Guru Ram Das: 679 Guru Arjan Dev: 2,218 Guru Tegh Bahadur: 115 The Bhagats like Kabir, Farid, Namdev, Ravidas,...

Mool Mantar ਮੂਲ ਮੰਤਰ (meaning in English, Punjabi)

  ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ        ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥                   ॥ ਜਪੁ ॥            ਆਦਿ ਸਚੁ ਜੁਗਾਦਿ ਸਚੁ ॥       ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥       Sh ri Guru Granth Sahib Ji ang : 1 ਵਾਹਿਗੁਰੂ ਕੇਵਲ ਇਕ ਹੈ। ਸੱਚਾ ਹੈ ਉਸ ਦਾ ਨਾਮ, ਰਚਨਹਾਰ ਉਸ ਦੀ ਵਿਅਕਤੀ ਅਤੇ ਅਮਰ ਉਸ ਦਾ ਸਰੂਪ। ਉਹ ਨਿਡਰ, ਕੀਨਾ-ਰਹਿਤ, ਅਜਨਮਾ ਤੇ ਸਵੈ-ਪ੍ਰਕਾਸ਼ਵਾਨ ਹੈ। ਗੁਰਾਂ ਦੀ ਦਯਾ ਦੁਆਰਾ ਉਹ ਪ੍ਰਾਪਤ ਹੁੰਦਾ ਹੈ। ਉਸ ਦਾ ਸਿਮਰਨ ਕਰ। ਪਰਾਰੰਭ ਵਿੱਚ ਸੱਚਾ, ਯੁਗਾਂ ਦੇ ਸ਼ੁਰੂ ਵਿੱਚ ਸੱਚਾ,ਅਤੇ ਸੱਚਾ ਉਹ ਹੁਣ ਭੀ ਹੈ, ਹੇ ਨਾਨਕ! ਨਿਸਚਿਤ ਹੀ, ਉਹ ਸੱਚਾ ਹੋਵੇਗਾ।  ik-oNkaar sat naam kartaa purakh nirbhau nirvair akaal moorat ajoonee saibhaN gur parsaad.Japaad sach jugaad sach.hai bhee sach naanak hosee bhee sach. ||1|| 🌟 Mool Mantar (English Translation) There is One God His Name is Truth He is the Creator He is without fear He is without hatred He is timeless and beyond death He is unborn and beyond birt...